Tuesday, March 2, 2021
Home NewsInPunjabi After BJP, Now JJP Leaders Are Also Fighting For Farmers, Announcing Support...

After BJP, Now JJP Leaders Are Also Fighting For Farmers, Announcing Support For Farmers’ Movement



ਫਤਿਹਾਬਾਦ: ਕਿਸਾਨ ਅੰਦੋਲਨ ਦੇ ਸਮਰਥਨ ‘ਚ ਭਾਜਪਾ ਤੋਂ ਬਾਅਦ ਹੁਣ ਜੇਜੇਪੀ ਨੇਤਾ ਵੀ ਆਉਣੇ ਸ਼ੁਰੂ ਹੋ ਗਏ ਹਨ। ਪਿੰਡ ਦੌਲਤਪੁਰ ਵਿੱਚ ਸਾਬਕਾ ਵਿਧਾਇਕ ਬਲਵਾਨ ਸਿੰਘ ਦੌਲਤਪੁਰੀਆ ਨੇ ਭਾਜਪਾ ਛੱਡ ਕੇ ਕਿਸਾਨੀ ਲਹਿਰ ਦਾ ਸਮਰਥਨ ਕੀਤਾ। ਇਸ ਤੋਂ ਬਾਅਦ ਅੱਜ ਪਿੰਡ ਬੀਰਾਬਾਦੀ ਵਿੱਚ ਵੀ ਇੱਕ ਪੰਚਾਇਤ ਹੋਈ।

ਇਸ ਵਿੱਚ ਜੇਜੇਪੀ ਦੇ ਯੂਥ ਜ਼ਿਲ੍ਹਾ ਪ੍ਰਧਾਨ ਅਜੇ ਸੰਧੂ ਨੇ ਪੰਚਾਇਤ ਵਿੱਚ ਪਹੁੰਚ ਕੇ ਕਿਸਾਨਾਂ ਦਾ ਸਮਰਥਨ ਕੀਤਾ ਤੇ ਪਿੰਡ ਵਿੱਚੋਂ ਕਿਸਾਨਾਂ ਦੇ ਜਥੇ ਨੂੰ ਹਰੀ ਝੰਡੀ ਦਿੱਤੀ। ਜੇਜੇਪੀ ਯੂਥ ਦੇ ਜ਼ਿਲ੍ਹਾ ਪ੍ਰਧਾਨ ਅਜੇ ਸੰਧੂ ਨੇ ਇਸ ਦੌਰਾਨ ਪਿੰਡ ਵਿੱਚ ਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਰੇ ਲੋਕਾਂ ਨੂੰ ਇੱਕਜੁੱਟ ਹੋ ਕੇ ਕਿਸਾਨਾਂ ਤੇ ਭਾਈਚਾਰਕ ਸਾਂਝ ਨੂੰ ਬਚਾਉਣ ਦੀ ਲੋੜ ਹੈ।

ਟਿਕੈਤ ਨੇ ਮੋਦੀ ਦੀ ਸੁਣਨ ਮਗਰੋਂ ਸੁਣਾਈ ਆਪਣੇ ਮਨ ਕੀ ਬਾਤ, ਕਿਹਾ- ਸਾਡੇ ਲੋਕ ਕਰੋ ਰਿਹਾਅ ਤਾਂ ਹੀ ਬਣੇਗੀ ਗੱਲ

ਉਨ੍ਹਾਂ ਕਿਹਾ ਇਸ ਲਈ ਰਾਜਨੀਤਕ ਪਾਰਟੀਆਂ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸਾਰੇ ਲੋਕ ਕਿਸਾਨੀ ਅੰਦੋਲਨ ‘ਚ ਸ਼ਾਮਲ ਹੋਣ ਤੇ ਕਿਸਾਨਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨ। ਜੇਜੇਪੀ ਨੇਤਾ ਅਜੇ ਸੰਧੂ ਨੇ ਕਿਹਾ ਕਿ ਮੈਂ ਸਮੂਹ ਰਾਜਨੀਤਕ ਪਾਰਟੀਆਂ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪਾਰਟੀ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਸਮਰਥਨ ‘ਚ ਆਪਣੀ ਆਵਾਜ਼ ਬੁਲੰਦ ਕਰਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

LEAVE A REPLY

Please enter your comment!
Please enter your name here

Most Popular